top of page

ਪੰਜਾਬ ਇੱਕ ਵੱਖਰਾ ਦੇਸ਼ ਸੀ ਭਾਰਤ ਇੱਕ ਵੱਖਰਾ ਦੇਸ਼

ਪੰਜਾਬ ਪਹਿਲਾ ਹਿੰਦੋਸਤਾਨ ( ਭਾਰਤ ) ਦਾ ਹਿੱਸਾ ਨਹੀਂ ਸੀ ਪੰਜਾਬ ਇੱਕ ਵੱਖਰਾ ਦੇਸ਼ ਸੀ ਭਾਰਤ ਇੱਕ ਵੱਖਰਾ ਦੇਸ਼ ਸੀ ਜਦੋ ਇਤਿਹਾਸ ਪੜਦੇ ਆਂ ਤਾਂ ਇਸਦੇ ਕਈ ਪਰਮਾਣ ਮਿਲਦੇ ਆ

ਪੁਰਾਣਾ ਪੰਜਾਬ ਬਹੁਤ ਵੱਡਾ ਸੀ ਜਿਸ ਵਿੱਚ ਲਹਿੰਦਾ ਪੰਜਾਬ ( ਸਾਰਾ ਪਾਕਿਸਤਾਨ ) ਜੰਮੂ ਕਸ਼ਮੀਰ , ਹਿਮਾਚਲ , ਹਰਿਆਣਾ , ਰਾਜਸਥਾਨ , ਦਿੱਲੀ ਵੀ ਆਉਂਦੇ ਸੀ ਇਹ ਸਾਰੀਆਂ ਸਟੇਟਾਂ ਮਿਲਾ ਕੇ ਇੱਕ ਦੇਸ਼ ਬਣਦਾ ਸੀ

ਉਸ ਸਮੇ ਪੰਜਾਬ ਦੀਆਂ ਪੰਜ ਡਵੀਜ਼ਨਾਂ ਅਤੇ ਉੱਣਤੀ ਜ਼ਿਲ੍ਹੇ ਸਨ।

1 - ਅੰਬਾਲਾ ਡਵੀਜ਼ਨ ਵਿੱਚ ਗੁੜਗਾਉਂ, ਰੋਹਤਕ, ਕਰਨਾਲ, ਹਿਸਾਰ, ਸ਼ਿਮਲਾ ਅਤੇ ਅੰਬਾਲਾ ਸ਼ਾਮਲ ਸਨ।

2 - ਜਲੰਧਰ ਵਿੱਚ ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਫ਼ਿਰੋਜ਼ਪੁਰ ਅਤੇ ਕਾਂਗੜਾ ਆਉਂਦੇ ਸਨ।

3 - ਲਾਹੌਰ ਡਵੀਜ਼ਨ ਵਿੱਚ ਲਾਹੌਰ, ਗੁਜਰਾਂਵਾਲਾ, ਸ਼ੇਖੂਪੁਰਾ, ਸਿਆਲਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਛੇ ਜ਼ਿਲ੍ਹੇ ਆਉਂਦੇ ਸਨ।

4 - ਰਾਵਲਪਿੰਡੀ ਵਿੱਚ ਜੇਹਲਮ, ਗੁਜਰਾਤ, ਰਾਵਲਪਿੰਡੀ, ਅਟਕ, ਸ਼ਾਹਪੁਰਾ ਅਤੇ ਮੀਆਂਵਾਲੀ ਜ਼ਿਲ੍ਹੇ ਸਨ।

5 - ਮੁਲਤਾਨ ਡਵੀਜ਼ਨ ਵਿੱਚ ਲਾਇਲਪੁਰ, ਝੰਗ, ਮੁਲਤਾਨ, ਮੁਜ਼ੱਫ਼ਰਗੜ੍ਹ ਅਤੇ ਡੇਰਾ ਗਾਜ਼ੀ ਖ਼ਾਨ ਸ਼ਾਮਲ ਸਨ।

ਪੰਜਾਬ ਦੇ ਰੀਤੀ ਰਿਵਾਜ ਵੱਖ ਸੀ ਰਹਿਣ ਸਹਿਣ ਵੱਖ ਸੀ ਬੋਲੀ ਵੱਖ ਸੀ ਪਹਿਰਾਵਾ ਵੱਖ ਸੀ ਕਾਨੂੰਨ ਵੱਖ ਸੀ

ਪਰ ਅੰਗਰੇਜ਼ਾਂ ਦੇ ਜਾਣ ਤੋ ਬਾਅਦ ਸੰਨ 1947 ਨੂੰ ਇਹਨਾਂ ਸਿਆਸਤਦਾਨਾਂ ਨੇ ਪੰਜਾਬ ਦੇ 2 ਹਿੱਸੇ ਕਰ ਦਿੱਤੇ ਇੱਕ ਹਿੱਸੇ ਦਾ ਪਾਕਿਸਤਾਨ ਦੇਸ਼ ਬਣ ਗਿਆ ਤੇ ਇੱਕ ਹਿੱਸਾ ਭਾਰਤ ਵਿੱਚ ਰਲਾ ਲਿਆ ਗਿਆ

ਤੇ ਫਿਰ ਪੰਜਾਬ ਵੀ ਹੋਰ ਛੋਟਾ ਕਰ ਦਿੱਤਾ ਗਿਆ ਜਿਹਦੇ ਚੋ ਰਾਜਸਥਾਨ , ਜੰਮੂ , ਕਸ਼ਮੀਰ , ਤੇ ਦਿੱਲੀ ਕੱਢ ਦਿੱਤੇ ਗਏ

ਤੇ ਆਖਿਰ ਸੰਨ 1966 ਨੂੰ ਇੱਕ ਵਾਰ ਫਿਰ ਪੰਜਾਬ ਦੇ ਟੁਕਡ਼ੇ ਕੀਤੇ ਗਏ ਤੇ ਪੰਜਾਬ ਵਿੱਚੋਂ ਦੋ ਹੋਰ ਸਟੇਟਾਂ ਹਰਿਆਣਾ , ਤੇ ਹਿਮਾਚਲ ਬਣਾ ਦਿੱਤੀਆਂ ਇਹ ਸਭ ਤਾਂ ਹੀ ਕੀਤਾ ਗਿਆ ਕਿ ਮੁਡ਼ ਦੁਬਾਰਾ ਕਿਤੇ ਸਿੱਖ ਰਾਜ ਕਾਇਮ ਨਾਂ ਹੋ ਸਕੇ ਤੇ ਪੰਜਾਬ ਨੂੰ ਇੱਕ ਛੋਟਾ ਜਿਹਾ ਸੂਬਾ ਬਣਾ ਦਿੱਤਾ ਕਿਉਂਕਿ ਇਹ ਇੱਕ ਦੇਸ਼ ਨਾਂ ਬਣ ਸਕੇ

ਹੁਣ ਤੁਸੀਂ ਦੱਸੋ ਕਿ 1947 ਨੂੰ ਪੰਜਾਬ ਅਜਾਦ ਹੋਇਆ ਸੀ ਕਿ ਗੁਲਾਮ ਇਹ ਸਾਡੇ ਲਈ ਅਜਾਦੀ ਨਹੀਂ ਬਰਬਾਦੀ ਸੀ ਘਰ ਬਾਹਰ ਲੁਟਵਾਏ ਕਤਲੇਆਮ ਹੋਇਆ ਘਰੋ ਬੇ-ਘਰ ਹੋ ਗਏ ਜਮੀਨਾਂ ਜਾਇਦਾਦਾਂ ਗਈਆਂ

ਤੇ ਆਹ ਕੁਝ ਪਰਮਾਣ ਆ ਪੰਜਾਬ ਇੱਕ ਵੱਖਰਾ ਦੇਸ਼ ਹੋਣ ਦੇ

1 - ਅੰਗਰੇਜ਼ਾਂ ਨੇ ਸੰਨ 1849 ਨੂੰ ਪੰਜਾਬ ਜਬਤ ਕੀਤਾ ਸੀ ਇਤਿਹਾਸ ਚ ਜਿਕਰ ਆਉਂਦਾ ਆ ਕਿ ਉਸ ਸਮੇਂ ਅੰਗਰੇਜ਼ੀ ਗਵਰਨਰ ਹਾਰਡਿਗ ਤੇ ਲਾਰਡ ਲਾਰੇਸ ਦਾ ਦਫ਼ਤਰ ( ਕਲਕੱਤੇ ) ਭਾਰਤ ਦੇਸ਼ ਵਿੱਚ ਸੀ ਪੰਜਾਬ ਵਿੱਚ ਨਹੀ

2 - ਕਵੀ ਸ਼ਾਹ ਮੁਹੰਮਦ ਜੰਗਨਾਮੇ ਕਿਤਾਬ ਵਿੱਚ ਲਿਖਦਾ - ਜੰਗ ਹਿੰਦ ਪੰਜਾਬ ਦਾ ਹੋਣ ਲੱਗਾ ਦੋਵੇਂ ਪਾਤਸ਼ਾਹੀ ਫੋਜਾਂ ਭਾਰੀਆਂ ਨੇ - ਮਤਲਬ ਕਿ ਪੰਜਾਬ ਤੇ ਹਿੰਦੋਸਤਾਨ ਦੋਵੇਂ ਵੱਖ - ਦੇਸ਼ ਹਨ

ਇਹ ਕਿਤਾਬ ਕਵੀ ਸਾਹ ਮੁਹੰਮਦ ਨੇ 1900 ਸੰਨ ਤੋ ਪਹਿਲਾਂ ਦੀ ਲਿਖੀ ਹੈ ਜੰਗਨਾਂਮਾਂ ਜਿਸ ਵਿੱਚ ਸਾਰਾ ਸਿੱਖ ਰਾਜ ਦਾ ਤੇ ਮਹਾਰਾਜਾ ਰਣਜੀਤ ਸਿੰਘ ਦਾ ਸਾਰਾ ਇਤਿਹਾਸ ਹੈ

3 - ਚੀਨ ਦੇ ਅਹਿਲਕਾਰ ਅੱਜ ਵੀ ਕਹਿੰਦੇ ਆ ਕਿ ਸਾਡੀ ਭਾਰਤ ਨਾਲ ਕੋਈ ਸੰਧੀ ਨਹੀ ਆ ਸਾਡੀਆਂ ਸੰਧੀਆਂ ਸਿੱਖ ਰਾਜ ਨਾਲ ਮਹਾਰਾਜਾ ਰਣਜੀਤ ਸਿੰਘ ਨਾਲ ਸੀ ਤੇ ਹਜੇ ਤੱਕ ਭਾਰਤ ਦੀਆਂ ਕਈ ਦੇਸ਼ਾਂ ਨਾਲ ਵਪਾਰਕ ਸੰਧੀਆਂ ਸਿੱਖ ਰਾਜ ਦੇ ਨਾਮ ਤੇ ਚੱਲ ਰਹੀਆਂ ਨੇ|

Comments


bottom of page